ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 21 ਜੂਨ
ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਘੁੱਦਾ ਨੇੜੇ ਧਾਗਾ ਫੈਕਟਰੀ ਵਿੱਚ ਕੰਮ ਕਰਨ ਵਾਲੀਆਂ ਲੜਕੀਆਂ ਨਾਲ ਭਰੀ ਗੱਡੀ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ।
ਹਾਦਸੇ ਦੌਰਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਗੱਡੀ ਵਿੱਚ ਸਵਾਰ ਤਕਰੀਬਨ 12 ਲੜਕੀਆਂ ਦੇ ਮਾਮੂਲੀ ਸੱਟਾਂ ਲੱਗੀਆਂ। ਇਨ੍ਹਾਂ ਨੂੰ ਘੁੱਦਾ ਸਿਵਲ ਹਸਪਤਾਲ ਵਿੱਚ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਰੈਫਰ ਕਰ ਦਿੱਤਾ ਗਿਆ। ਇਹ ਗੱਡੀ ਧਾਗਾ ਫੈਕਟਰੀ ਜਿਉਣ ਸਿੰਘ ਵਾਲਾ ਵਿੱਚ ਕੰਮ ਕਰਨ ਵਾਲੀਆਂ ਲੜਕੀਆਂ ਨੂੰ ਲੈ ਕੇ ਜਾ ਰਹੀ ਸੀ। ਦੇਖਣ ਵਾਲੀ ਗੱਲ ਇਹ ਹੈ ਕਿ ਕਰੋਨਾਵਾਇਰਸ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੱਡੀਆਂ ਵਿੱਚ ਸਵਾਰੀਆਂ ਦੀ ਗਿਣਤੀ ਅੱਧੀ ਕੀਤੀ ਹੋਈ ਹੈ ਪਰ ਅਜਿਹੀਆਂ ਗੱਡੀਆਂ ਵਿੱਚ ਇੰਨੀਆਂ ਸਵਾਰੀਆਂ ਹੋਣਾ ਪ੍ਰਸ਼ਾਸਨ ਦੇ ਧਿਆਨ ਵਿੱਚ ਕਿਉਂ ਨਹੀਂ ਆ ਰਹੀਆਂ।