ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 20 ਅਗਸਤ
ਥਾਣਾ ਸਦਰ ਪੁਲੀਸ ਨੇ ਜ਼ਿਲ੍ਹੇ ਅੰਦਰ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਮਾਰੂ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਗਿੰਦੀ ਵਾਸੀ ਗੋਖੀ ਵਾਲਾ, ਕੁਲਦੀਪ ਸਿੰਘ ਉਰਫ਼ ਦੀਪਾ ਵਾਸੀ ਪੋਜੋ ਕੇ ਅਤੇ ਹਰੀਸ਼ ਕੁਮਾਰ ਵਾਸੀ ਹਬੀਬ ਵਾਲਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਦੇਸੀ ਪਿਸਤੌਲ, ਤਿੰਨ ਰੌਂਦ, ਇੱਕ ਕਾਪਾ ਤੇ ਇੱਕ ਕਿਰਚ ਬਰਾਮਦ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕੁਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਕੇਸ ਦਰਜ ਹਨ। ਪੁਲੀਸ ਨੇ ਕੁਲਵਿੰਦਰ ਕੋਲੋਂ ਚੋਰੀ ਦੇ ਤਿੰਨ ਵਾਹਨ ਵੀ ਬਰਾਮਦ ਕੀਤੇ ਹਨ। ਪੁਲੀਸ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।