ਖੇਤਰੀ ਪ੍ਰਤੀਨਿਧ
ਬਰਨਾਲਾ, 15 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ’ਤੇ ਸਾਂਝੇ ਕਿਸਾਨ ਮੋਰਚੇ ’ਚ ਅੱਜ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ ਦੀ ਚੌਥੀ ਬਰਸੀ ਮੌਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ| ਅੱਜ ਦੇ ਬੁਲਾਰਿਆਂ ’ਚ ਸ਼ਾਮਲ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਮਨਜੀਤ ਰਾਜ, ਗੁਰਨਾਮ ਸਿੰਘ ਠੀਕਰੀਵਾਲਾ, ਹਰਚਰਨ ਸਿੰਘ ਚੰਨਾ, ਗੁਰਦਰਸ਼ਨ ਸਿੰਘ ਦਿਓਲ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਗੋਰਾ ਸਿੰਘ ਢਿੱਲਵਾਂ, ਚਰਨਜੀਤ ਕੌਰ, ਪ੍ਰੇਮਪਾਲ ਕੌਰ, ਬਲਜੀਤ ਸਿੰਘ ਚਹਾਨਕੇ, ਮੇਲਾ ਸਿੰਘ ਕੱਟੂ ਨੇ ਕਿਹਾ ਕਿ ਨਾਟਕਕਾਰ ਅਜਮੇਰ ਸਿੰਘ ਔਲਖ ਨੇ ਆਪਣੀ ਤਾਉਮਰ ਦੱਬੇ ਕੁਚਲੇ ਲੋਕਾਂ ਦੇ ਦੁੱਖਾਂ ਤਕਲੀਫਾਂ ਦੀ ਗੱਲ ਕੀਤੀ| ਇਸ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਮੋਦੀ ਹਕੂਮਤ ਬਿਜਲੀ ਸੋਧ ਬਿੱਲ-2020 ਨੂੰ ਟੇਢੇ ਢੰਗ ਨਾਲ ਲਾਗੂ ਕਰਨ ਲਈ ਸਾਜ਼ਿਸ਼ ਰਚ ਰਹੀ ਹੈ|