ਪੱਤਰ ਪ੍ਰੇਰਕ
ਮਹਿਲ ਕਲਾਂ, 29 ਮਈ
ਕਿਸਾਨ ਆਗੂ ਬ੍ਰਿਜ ਲਾਲ ਸ਼ਰਮਾ (75) ਨਮਿਤ ਸ਼ਰਧਾਂਜਲੀ ਸਮਾਗਮ ਅੱਜ ਮਹਿਲ ਕਲਾਂ ਵਿੱਚ ਹੋਇਆ। ਉਨ੍ਹਾਂ ਦੇ ਪੁੱਤਰ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਪ੍ਰਭੂ ਨੇ ਦੱਸਿਆ ਕਿ ਬ੍ਰਿਜ ਲਾਲ ਸ਼ਰਮਾ ਫੂਡ ਸਪਲਾਈ ਵਿਭਾਗ ਤੋਂ ਏਐਫਐਸਓ ਵਜੋਂ ਸੇਵਾਮੁਕਤ ਹੋਏ ਸਨ ਤੇ ਇਸ ਸਮੇਂ ਉਹ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਖਜ਼ਾਨਚੀ ਅਤੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਵਜੋਂ ਸਰਗਰਮ ਸਨ। ਬੀਕੇਯੂ (ਡਕੌਂਦਾ ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਬੀਕੇਯੂ (ਡਕੌਂਦਾ ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਹਰਦੀਪ ਟੋਡਰਪੁਰ, ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਸਾਰੀ ਉਮਰ ਲੋਕ ਹਿੱਤਾਂ ਲਈ ਸੰਘਰਸ਼ ਕੀਤਾ।