ਪੱਤਰ ਪ੍ਰੇਰਕ
ਭਗਤਾ ਭਾਈ, 22 ਜੁਲਾਈ
ਸੀਬੀਐੱਸਈ ਵੱਲੋਂ ਐਲਾਨੇ ਨਤੀਜੇ ’ਚ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਗਰੁੱਪ ’ਚ ਗੁਰਲੀਨ ਕੌਰ ਨੇ 93.2 ਫੀਸਦ, ਸੰਦੀਪ ਕੌਰ ਨੇ 93 ਫੀਸਦ, ਮਹਿਕਪ੍ਰੀਤ ਕੌਰ ਨੇ 90.8 ਫੀਸਦ ਅੰਕ, ਕਮਰਸ ਗਰੁੱਪ ’ਚ ਨਿਮਤਜੋਤ ਕੌਰ ਮਾਨ ਨੇ 88.2 ਫੀਸਦ, ਰਮਨੀਤ ਕੌਰ ਅਤੇ ਜਸਪ੍ਰੀਤ ਕੌਰ ਨੇ 88 ਫੀਸਦ, ਰਾਜਦੀਪ ਕੌਰ ਨੇ 86.6 ਫੀਸਦ, ਆਰਟਸ ਗਰੁੱਪ ਵਿਚ ਅਨਮੋਲਪ੍ਰੀਤ ਸਿੰਘ ਨੇ 88 ਫੀਸਦ, ਰਾਜਦੀਪ ਨੇ 85 ਫੀਸਦ ਤੇ ਅਰਸ਼ਦੀਪ ਸਿੰਘ ਬਰਾੜ ਨੇ ਸਕੂਲ ’ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਸੀਬੀਐੱਸਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਮੀਰਾ ਪਬਲਿਕ ਸਕੂਲ, ਸਰਦੂਲੇਵਾਲਾ ਦਾ ਨਤੀਜਾ 100 ਫ਼ੀਸਦ ਰਿਹਾ। ਸਕੂਲ ਦੇ ਤਿੰਨਾਂ ਗਰੁੱਪਾਂ ’ਚ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰਾਮ ਕਿਸ਼ਨ ਯਾਦਵ ਨੇ ਕਿਹਾ ਕਿ ਇਹ ਨਤੀਜੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੀ ਸਖਤ ਮਿਹਨਤ ਅਤੇ ਮਾਪਿਆਂ ਦੇ ਪੂਰਨ ਸਹਿਯੋਗ ਦੀ ਦੇਣ ਹਨ।