ਪੱਤਰ ਪ੍ਰੇਰਕ
ਜ਼ੀਰਾ, 19 ਨਵੰਬਰ
ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਹਵਾ ਦੀ ਗੁਣਵੱਤਾ ਠੀਕ ਬਣਾਈ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ’ਤੇ ਪਾਬੰਦੀ ਲਾਈ ਗਈ ਹੈ ਪਰ ਕਿਸਾਨਾਂ ਵੱਲੋਂ ਅੱਗ ਲਾਏ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ’ਤੇ ਕਾਰਵਾਈ ਕਰਦਿਆਂ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਕੱਦਮੇ ਵੀ ਦਰਜ ਕੀਤੇ ਜਾ ਰਹੇ ਹਨ ਅਤੇ ਨਾਲ-ਨਾਲ ਨੰਬਰਦਾਰਾਂ ਨੂੰ ਪਿੰਡਾਂ ਉੱਪਰ ਚੌਕਸੀ ਰੱਖਣ ਲਈ ਕਿਹਾ ਗਿਆ ਸੀ ਪਰ ਨੰਬਰਦਾਰ ਖੁਦ ਹੀ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਡੀਸੀ ਦੀਪਸ਼ਿਖਾ ਸ਼ਰਮਾ ਵੱਲੋਂ ਦੋ ਨੰਬਰਦਾਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਐੱਸਡੀਐੱਮ ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਤਖਤੂਵਾਲਾ ਦੇ ਨੰਬਰਦਾਰ ਅਤੇ ਪਿੰਡ ਪੰਡੋਰੀ ਜੱਟਾਂ ਦੇ ਨੰਬਰਦਾਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ।