ਪੱਤਰ ਪ੍ਰੇਰਕ
ਮਾਨਸਾ, 26 ਜੂਨ
ਮਾਨਸਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇੱਕ ਰੈਲੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਅੰਨ੍ਹੇਵਾਹ ਕੁੱਟਮਾਰ ਕਰਨ ਵਾਲੇ ਡੀਐੱਸਪੀ ਨੂੰ ਹੁਣ ‘ਆਪ’ ਦੀ ਸਰਕਾਰ ਸਮੇਂ ਬਜਟ ਸੈਸ਼ਨ ਦੌਰਾਨ ਸਪੀਕਰ ਦੀ ਕੁਰਸੀ ਨਾਲ ਖੜ੍ਹੇ ਨੂੰ ਦੇਖਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦਾ ਗੁੱਸਾ ਭੜਕ ਗਿਆ ਹੈ। ਬੇਰੁਜ਼ਗਾਰ ਬੀਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਮਾਨ ਸਰਕਾਰ ਉੱਤੇ ਸਖ਼ਤ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪੁਲੀਸ ਅਫਸਰ ਨੂੰ ਸਜ਼ਾ ਦੇਣ ਦੀ ਬਜਾਏ ਚੰਡੀਗੜ੍ਹ ਵਿੱਚ ਅਹਿਮ ਜਗ੍ਹਾ ਤਾਇਨਾਤ ਕਰ ਕੇ ਇਸ ਸਰਕਾਰ ਨੇ ਪਿਛਲੀਆਂ ਰਵਾਇਤੀ ਸਰਕਾਰਾਂ ਨੂੰ ਵੀ ਮਾਤ ਪਾ ਦਿੱਤੀ ਹੈ।