ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 14 ਅਕਤੂਬਰ
ਫ਼ਰੀਦਕੋਟ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ, ਲਿਫਟਿੰਗ, ਅਦਾਇਗੀਆਂ ਆਦਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਨੋਡਲ ਅਫਸਰ ਰਵਿੰਦਰ ਕੁਮਾਰ ਕੌਸ਼ਿਕ ਕਮਿਸ਼ਨਰ ਫ਼ਰੀਦਕੋਟ ਡਿਵੀਜ਼ਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ.ਪੀ.ਐੱਚ ਕੁਲਦੀਪ ਸਿੰਘ ਸੋਹੀ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਖ਼ਰੀਦ ਕੇਂਦਰ ਫ਼ਰੀਦਕੋਟ, ਚੰਦਬਾਜਾ, ਕੋਟਕਪੂਰਾ ਆਦਿ ਮੰਡੀਆਂ ਦਾ ਦੌਰਾ ਕੀਤਾ ਗਿਆ। ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿਚ ਲਿਆਉਣ।