ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 12 ਮਈ
ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਤ ਅਰਜ਼ੀਆਂ ਤੇ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਮੈਂਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਸ੍ਰੀਮਤੀ ਪਰਮਿਲਾ ਫ਼ਲੀਆਵਾਲਾ ਵੱਲੋਂ ਡਾ. ਅੰਬੇਦਕਰ ਭਵਨ ਫਰੀਦਕੋਟ ਵਿੱਚ ਮੀਟਿੰਗ ਰੱਖੀ ਗਈ। ਇਸ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਨੋਡਲ ਅਫਸਰ ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤੋਂ ਇਲਾਵਾ ਬੀ.ਡੀ.ਪੀ.ਓ. ਫਰੀਦਕੋਟ, ਪੁਲੀਸ ਇੰਸਪੈਕਟਰ ਅਤੇ ਐਸ.ਐੱਚ.ਓ. ਕੋਟਕਪੂਰਾ ਹਾਜ਼ਰ ਹੋਏ। ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਬਿਨੈਕਾਰਾਂ ਵੱਲੋਂ ਦਿੱਤੀਆਂ ਗਈਆਂ ਦਰਖਾਸਤਾਂ ਨੂੰ ਮੌਕੇ ’ਤੇ ਮੌਜੂਦ ਅਫਸਰਾਂ ਨਾਲ ਸਲਾਹ ਕਰਨ ਉਪਰੰਤ ਸਬੰਧਤ ਵਿਭਾਗਾਂ ਨੂੰ ਬਣਦੀ ਕਾਰਵਾਈ ਲਈ ਭੇਜਿਆ ਗਿਆ।