ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 3 ਮਾਰਚ
ਪਿੰਡ ਰਣਸੀਂਹ ਕਲਾਂ ਵਿੱਚ ਬੀਤੀ ਰਾਤ ਰੁਪਿੰਦਰ ਸਿੰਘ ਭੁੱਚਾ ਦੇ ਮੱਛੀ ਅਤੇ ਮੁਰਗੀ ਫਾਰਮ ’ਚ ਚੌਕੀਦਾਰ ਵਜੋਂ ਕੰਮ ਕਰਦੇ ਬਲੌਰ ਸਿੰਘ ਵਾਸੀ ਰਣਸੀਂਹ ਕਲਾਂ ਦਾ ਅਣਪਛਾਤੇ ਵਿਅਕਤੀਆਂ ਨੇ ਕਹੀ ਅਤੇ ਹਥੌੜੀਆਂ ਮਾਰ ਕੇ ਕਤਲ ਕਰ ਦਿੱਤਾ। ਰੁਪਿੰਦਰ ਸਿੰਘ ਭੁੱਚਾ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਖੇਤ ਬਲੌਰ ਸਿੰਘ ਦੀ ਚਾਹ ਲੈ ਕੇ ਗਿਆ ਤਾਂ ਬਲੌਰ ਸਿੰਘ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਥਾਣਾ ਮੁਖੀ ਅਮਰਜੀਤ ਸਿੰਘ, ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਤੇ ਰੀਡਰ ਸਰਬਣ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਵਾਰਦਾਤ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕਤਲ ਲਈ ਵਰਤੇ ਗਏ ਹਥੌੜਾ, ਕਹੀ ਆਦਿ ਵੀ ਬਰਾਮਦ ਕਰ ਲਏ ਹਨ। ਨਿਹਾਲ ਸਿੰਘ ਵਾਲਾ ਪੁਲੀਸ ਨੇ ਮ੍ਰਿਤਕ ਦੇ ਪੁੱਤਰ ਜਗਜੀਤ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।