ਜਸਵੰਤ ਸਿੰਘ ਥਿੰਦ
ਮਮਦੋਟ, 26 ਸਤੰਬਰ
ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦਾ ਪਹਿਲੀ ਵਾਰ ਮਮਦੋਟ ਪਹੁੰਚਣ ’ਤੇ ‘ਆਪ’ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ, ਰੇਤ ਮਾਫੀਆ ਨੂੰ ਖ਼ਤਮ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਇਕ ਮੌਕਾ ‘ਆਪ’ ਨੂੰ ਜ਼ਰੂਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਲੋਕਾਂ ਨੂੰ ਰੇਤਾ ਬਜਰੀ ਦੀ ਕਾਲਾ ਬਾਜ਼ਾਰੀ ਤੋਂ ਮੁਕਤੀ ਦਿਵਾਈ ਜਾਵੇਗੀ। ਇਸ ਮੌਕੇ ਭੁਪਿੰਦਰ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ, ਅਮਨਦੀਪ ਧਾਲੀਵਾਲ ਨਿੱਜੀ ਸਕੱਤਰ, ਬਲਰਾਜ ਸਿੰਘ ਮਮਦੋਟ, ਹਰਪ੍ਰੀਤ ਸਿੰਘ ਮੋਹਰੇ ਵਾਲਾ ਬਲਜਿੰਦਰ ਸਿੰਘ ਥਿੰਦ ਜ਼ਿਲ੍ਹਾ ਜੁਆਇੰਟ ਸਕੱਤਰ ਬੀਸੀ ਵਿੰਗ, ਹਰਪ੍ਰੀਤ ਸਿੰਘ ਹੈਰੀ ਜੋਸਨ ਜ਼ਿਲ੍ਹਾ ਜੁਆਇੰਟ ਸਕੱਤਰ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਹਾਜ਼ਰ ਸਨ। ਇਸ ਮੌਕੇ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਦੇ ਹਲਕਾ ਇੰਚਾਰਜ ਲੱਗਣ ’ਤੇ ਲੱਡੂ ਵੀ ਵੰਡੇ ਗਏ।