ਪੱਤਰ ਪ੍ਰੇਰਕ
ਗਿੱਦੜਬਾਹਾ, 16 ਜੁਲਾਈ
ਇਥੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਸਾਫ ਸ਼ੁੱਧ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਸਰਪ੍ਰਸਤ ਬੀਬੀ ਗੁਰਦਿਆਲ ਕੌਰ ਮੱਲਣ ਨੇ ਪਿੰਡ ਛੱਤਿਆਣਾ ਵਿਖੇ ਨਿੰਮ ਦੇ ਰੁੱਖ ਲਗਾ ਕੇ ਸੁਰੂਅਤ ਕੀਤੀ। ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ ਨੇ ਕਿਹਾ ਕਿ ਨਿੰਮ ਬਹੁਤ ਹੀ ਗੁਣਕਾਰੀ ਦਰੱਖ਼ਤ ਹੈ, ਇਸ ਨੂੰ ਅਨੇਕਾਂ ਜੜ੍ਹੀਆਂ-ਬੂਟੀਆਂ ਤੋਂ ਇਲਾਵਾ ਘਰੇਲੂ ਵਰਤੋਂ ਵਿੱਚ ਵੀ ਵਰਤਿਆ ਜਾਂਦਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਪੰਜਾਬ ਭਰ ਵਿੱਚ 16 ਤੋਂ 21 ਜੁਲਾਈ ਤੱਕ ਨਿੰਮ ਦੇ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਦੀ ਚਰਨਛੂਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਦੇ ਪਾਰਕ ਵਿਚ ਨਿੰਮ ਦੇ ਰੁੱਖ ਲਗਾ ਕੇ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਹੁਣ ਗਿੱਦੜਬਾਹਾ ਹਲਕੇ ਸਮੇਤ ਪੂਰੇ ਪੰਜਾਬ ਵਿਚ ਬੀਬੀਆਂ ਨਿੰਮ ਦੇ ਪੌਦੇ ਲਗਾਉਣ ਦੀ ਮੁਹਿੰਮ ਚਲਾਉਣਗੀਆਂ।