ਜੋਗਿੰਦਰ ਸਿੰਘ ਮਾਨ
ਮਾਨਸਾ, 6 ਅਗਸਤ
ਆਲ ਇੰਡੀਆ ਰੋਡ ਟਰਾਸ਼ਪੋਰਟ ਕਨ-ਫੈਡਰੇਸ਼ਨ ਦੇ ਸੱਦੇ ’ਤੇ ਸੈਂਟਰਲ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੀ ਅਗਵਾਈ ਵਿੱਚ ਮਾਨਸਾ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ। ਸੀਟੂ ਵਰਕਰਾਂ ਨੇ ਮੰਗ ਕੀਤੀ ਕਿ ਰੋਡ ਸੇਫਟੀ ਐਕਟ ਵਿੱਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ, ਖੇਤੀ ਨੂੰ ਬਰਬਾਦ ਕਰਨ ਵਾਲੇ ਆਰਡੀਨੈਂਸ ਵਾਪਸ ਲਏ ਜਾਣ ਅਤੇ ਰੋਡਾਂ ’ਤੇ ਲੱਗੇ ਟੋਲ ਨਾਕੇ ਚੁੱਕੇ ਜਾਣ ਤੇ ਕਰੋਨਾ ਸੰਕਟ ਦੇ ਕਾਰਨ ਸਾਰੇ ਆਟੋ-ਵਰਕਰਾਂ ਤੇ ਟਰਾਸਪੋਰਟ ਕਾਮਿਆਂ ਦੇ ਖਾਤਿਆਂ ਵਿੱਚ 6 ਮਹੀਨਿਆਂ ਲਈ ਪ੍ਰਤੀ ਮਹੀਨਾ 7500/- ਰੁਪਏ ਪਾਇਆ ਜਾਵੇ। ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਬਰ ਤੇ ਸੀਟੂ ਦੇ ਸੂਬਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਸਮੇਂ ਦੇ ਹਾਕਮ ਆਪਣੇ ਜਮਾਤੀ ਹਿੱਤਾਂ ਲਈ ਭਾਰਤੀ ਸਮਾਜ ਦੇ ਹਰ ਤਬਕੇ ਨੂੰ ਆਰਥਿਕ ਤੌਰ ਕੰਗਾਲ ਕਰ ਰਹੇ ਹਨ। ਇਸ ਮੌਕੇ ਪ੍ਰਦੀਪ ਸਿੰਘ, ਬਿੰਦਰ ਸਿੰਘ, ਹਰਦਿਆਲ ਸਿੰਘ, ਬੀਰਬਲ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ, ਬਲਤੇਜ ਸਿੰਘ, ਰਾਜਿੰਦਰ ਸਿੰਘ, ਦਲਵੀਰ ਸਿੰਘ, ਪੱਪੂ ਸਿੰਘ ਤੇ ਲਾਭ ਸਿੰਘ ਨੇ ਸੰਬੋਧਨ ਕੀਤਾ।