ਭਗਤਾ ਭਾਈ
ਪੰਜਾਬ ਦੇ ਲੋਕਾਂ ਦਾ ਬਦਲਾਅ ਵਾਲੀ ਭਗਵੰਤ ਮਾਨ ਸਰਕਾਰ ਤੋਂ ਦੋ ਸਾਲਾਂ ਵਿਚ ਹੀ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਲੋਕ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ। ਇਹ ਗੱਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਪਿੰਡ ਗੁੰਮਟੀ ਕਲਾਂ ਵਿਚ ਕਹੀਆਂ। ਇਸ ਮੌਕੇ ਪ੍ਰਤਾਪ ਸਿੰਘ ਗੁੰਮਟੀ ਸਮੇਤ 16 ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਜਸ਼ਨ ਚਹਿਲ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ, ਸੀਰਾ ਮੱਲੂਆਣਾ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ