ਦਾਂਤੇਵਾੜਾ: ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ’ਚ ਅੱਜ 13 ਨਕਸਲੀਆਂ ਨੇ ਪੁਲੀਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ। ਇਨ੍ਹਾਂ ’ਚੋਂ ਤਿੰਨ ’ਤੇ ਨਕਦ ਇਨਾਮ ਐਲਾਨਿਆ ਹੋਇਆ ਸੀ। ਆਤਮ ਸਮਰਪਣ ਕਰਨ ਵਾਲੇ ਨਕਸਲੀਆਂ ’ਚ ਦੋ ਔਰਤਾਂ ਵੀ ਸ਼ਾਮਲ ਹਨ। ਦਾਂਤੇਵਾੜਾ ਦੇ ਐੱਸਪੀ ਅਭਿਸ਼ੇਕ ਪੱਲਵਾ ਨੇ ਕਿਹਾ ਕਿ ਨਕਸਲੀਆਂ ਨੂੰ ਹਥਿਆਰਾਂ ਦਾ ਰਾਹ ਛੱਡਣ ਲਈ ਪ੍ਰੇਰਿਤ ਕਰਨ ਵਾਸਤੇ ਪੁਲੀਸ ਨੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਨੂੰ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਮੁਹਿੰਮ ਦਾ ਹੀ ਅਸਰ ਹੈ ਕਿ ਅੱਜ ਦੋ ਮਹਿਲਾਵਾਂ ਸਮੇਤ 13 ਨਕਸਲੀਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਕਸਲੀਆਂ ਨੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਅਨੁਸਾਰ ਆਤਮ ਸਮਰਪਣ ਕਰਨ ਵਾਲੇ ਨਕਸਲੀਆਂ ਨੂੰ 10-10 ਹਜ਼ਾਰ ਰੁਪਏ ਦਿੱਤੇ ਗਏ ਹਨ। -ਪੀਟੀਆਈ