ਨਵੀਂ ਦਿੱਲੀ, 16 ਅਕਤੂਬਰ
ਕਰੀਬ 15 ਦਲਿਤ ਸੰਗਠਨਾਂ ਨੇ ਦਿੱਲੀ-ਹਰਿਆਣਾ ਸਰਹੱਦ ’ਤੇ ਸਿੰਘੂ ਵਿਖੇ ਕਿਸਾਨਾਂ ਦੇ ਵਿਰੋਧ ਸਥਾਨ ਨੇੜੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮੰਗ ਪੱਤਰ ਸੌਂਪਦਿਆਂ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ। 15 ਦਲਿਤ ਸੰਗਠਨਾਂ, ਜਿਨ੍ਹਾਂ ਵਿੱਚ ਆਲ ਇੰਡੀਆ ਖਾਟੀਕ ਸਮਾਜ, ਆਲ ਇੰਡੀਆ ਬੇਰਵਾ ਵਿਕਾਸ ਸੰਘ, ਧਨਕ ਕਲਿਆਣ ਸੰਘ ਅਤੇ ਦਲਿਤ ਕਰਮਚਾਰੀਆਂ ਅਤੇ ਪੇਸ਼ੇਵਰਾਂ ਦੀਆਂ ਹੋਰ ਸੰਸਥਾਵਾਂ ਸ਼ਾਮਲ ਹਨ, ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮੰਗ ਪੱਤਰ ਸੌਂਪਿਆ।