ਨਵੀਂ ਦਿੱਲੀ, 8 ਜਨਵਰੀ
ਭਾਰਤ ਵਿਚ ਮਹੀਨੇ ਵਿਚ ਪੰਜਵੀਂ ਵਾਰ ਕੋਵਿਡ-19 ਦੇ 19 ਹਜ਼ਾਰ ਤੋਂ ਘੱਟ ਨਵੇਂ ਮਾਮਲੇ 24 ਘੰਟਿਆਂ ਵਿਚ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿਚ ਕਰੋਨਾ ਦੇ ਕੁੱਲ 1,04,13,417 ਹੋ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਤਾਜ਼ਾ 18,139 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਕਰੋਨਾ ਕਾਰਨ 234 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,50,570 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ 5422 ਲੋਕਾਂ ਦੀ ਮੌਤ ਹੋ ਚੁੱਕੀ ਹੈ।