ਨਵੀਂ ਦਿੱਲੀ, 3 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 17,135 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,40,67,144 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 47 ਵਿਅਕਤੀਆਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,26,477 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ 2, ਚੰਡੀਗੜ੍ਹ ਤੇ ਹਰਿਆਣਾ ’ਚ ਕਰੋਨਾ ਦੇ ਇਕ ਇਕ ਮਰੀਜ਼ ਦੀ ਮੌਤ ਹੋਈ।