ਨਵੀਂ ਦਿੱਲੀ, 9 ਅਗਸਤ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਅੱਜ ਭਾਰਤ ਦੇ 202 ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਹਰੇਕ ਸਾਲ ਭਾਰਤ ਛੱਡੋ ਅੰਦਲੋਨ ਦੀ ਵਰ੍ਹੇਗੰਢ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਰਾਸ਼ਟਰਪਤੀ ਭਵਨ ਵਿੱਚ ‘ਏਟ ਹੋਮ’ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਂਦਾ ਹੈ। ਇਸ ਸਾਲ ਕੋਰਨਾ ਮਹਾਮਾਰੀ ਦੇ ਮੱਦੇਨਜ਼ਰ ‘ਏਟ ਹੋਮ’ ਸਮਾਰੋਹ ਨਹੀਂ ਕਰਵਾਇਆ ਜਾ ਸਕਦਾ। ਬਿਆਨ ਮੁਤਾਬਕ, ਇਸ ਲਈ ਸੂਬਾ/ਕੇਂਦਰੀ ਸਾਸ਼ਿਤ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਡਿਸਟਿਕ ਮੈਜਿਸਟ੍ਰੇਟ/ਅਡੀਸ਼ਨਲ ਡਿਸਟਿਕ ਮੈਜਿਸਟ੍ਰੇਟ/ਐੱਸਡੀਐੱਮ ਵੱਲੋਂ ਉਨ੍ਹਾਂ ਦੇ ਘਰ ਆਜ਼ਾਦੀ ਘੁਲਾਟੀਆਂ ਨੂੰ ਰਾਸ਼ਟਰਪਤੀ ਵੱਲੋਂ ਸ਼ਾਲ ਅਤੇ ਅੰਗਵਸਤਰ ਨਾਲ ਸਨਮਾਨਿਤ ਕੀਤਾ ਜਾਵੇ। ਸ਼ਾਲ ਤੇ ਅੰਗਵਸਤਰ ਰਾਸ਼ਟਰਪਤੀ ਭਵਨ ਵੱਲੋਂ ਦਿੱਤੇ ਜਾਣਗੇ। ਮਹਾਤਮਾ ਗਾਂਧੀ ਨੇ 8 ਅਗਸਤ 1942 ਨੂੰ ਭਾਰਤ ਛੱਡੋ ਅੰਦਲੋਨ ਦੀ ਸ਼ੁਰੂਆਤ ਕੀਤੀ ਸੀ। -ਪੀਟੀਆਈ