ਨਵੀਂ ਦਿੱਲੀ, 21 ਜੁਲਾਈ
ਜੱਜਾਂ ਜਿਹੇ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਦੇ ਸੇਵਾ ਮੁਕਤੀ ਤੋਂ ਬਾਅਦ ਕਿਸੇ ਸਿਆਸੀ ਪਾਰਟੀ ਵਿਚ ਦਾਖ਼ਲੇ ’ਤੇ ਰੋਕ, ਆਰਟੀਫਿਸ਼ਲ ਇੰਟੈਲੀਜੈਂਸ ਅਤੇ ਡੀਪਫੇਕ ’ਤੇ ਪਾਬੰਦੀ ਤੇ ਨਾਗਰਿਕਤਾ ਕਾਨੂੰਨ ਵਿਚ ਸੋਧ ਸਣੇ 23 ਪ੍ਰਾਈਵੇਟ ਮੈਂਬਰਜ਼ ਬਿੱਲ ਅਗਾਮੀ ਮੌਨਸੂਨ ਇਜਲਾਸ ਦੌਰਾਨ ਰਾਜ ਸਭਾ ਵਿਚ ਪੇਸ਼ ਕੀਤੇ ਜਾਣਗੇ। ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਭਲਕੇ ਦੋਵਾਂ ਸਦਨਾਂ ਵਿਚ ਆਰਥਿਕ ਸਰਵੇਖਣ ਰਿਪੋਰਟ ਰੱਖਣਗੇ ਜਦੋਂਕਿ ਕੇਂਦਰੀ ਬਜਟ ਮੰਗਲਵਾਰ ਨੂੰ ਪੇਸ਼ ਕੀਤਾ ਜਾਵੇਗਾ। -ਪੀਟੀਆਈ