ਨਵੀਂ ਦਿੱਲੀ, 15 ਜਨਵਰੀ
ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ 24,000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਦੇਸ਼ ‘ਤੇ ਵਿਸ਼ਵਵਿਆਪੀ ਮਹਾਮਾਰੀ ਦੇ ਆਉਣ ਤੋਂ ਪਹਿਲਾਂ ਸਾਲ 2020 ਵਿਚ 1.25 ਲੱਖ ਲੋਕਾਂ ਨੂੰ ਪਰੇਡ ਦੌਰਾਨ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਪਿਛਲੇ ਸਾਲ ਗਣਤੰਤਰ ਦਿਵਸ ਪਰੇਡ ਦੌਰਾਨ 25,000 ਲੋਕਾਂ ਨੂੰ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਲਮੀ ਮਹਾਮਾਰੀ ਕਾਰਨ ਮੁੱਖ ਮਹਿਮਾਨ ਵਜੋਂ ਵਿਦੇਸ਼ ਤੋਂ ਕਿਸੇ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ।