ਦਾਂਤੇਵਾੜਾ, 27 ਜਨਵਰੀ
ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ’ਚ 12 ਮਹਿਲਾਵਾਂ ਸਮੇਤ ਕੁੱਲ 24 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ। ਦਾਂਤੇਵਾੜਾ ਪੁਲੀਸ ਦੇ ਅਧਿਕਾਰੀ ਅਭਿਸ਼ੇਕ ਪੱਲਵ ਨੇ ਦੱਸਿਆ ਕਿ ਇਹ ਨਕਸਲੀ ਦੱਖਣੀ ਬਸਤਰ ਖੇਤਰ ’ਚ ਸਰਗਰਮ ਸਨ ਅਤੇ ਇਨ੍ਹਾਂ ਨੇ ਬੀਤੇ ਦਿਨ ਗਣਤੰਤਰ ਦਿਵਸ ਮੌਕੇ ਪੁਲੀਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਆਤਮ ਸਮਰਪਣ ਕਰਨ ਵਾਲਿਆਂ ’ਚੋਂ ਤਿੰਨ ’ਤੇ 1-1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਅਧਿਕਾਰੀਆਂ ਨੇ ਇਸ ਨੂੰ ਪੁਲੀਸ ਦੀ ਵੱਡੀ ਪ੍ਰਾਪਤੀ ਦੱਸਿਆ ਹੈ।
-ਪੀਟੀਆਈ