ਨਵੀਂ ਦਿੱਲੀ, 27 ਮਈ
ਸੀਬੀਆਈ ਨੇ 263 ਚੀਨੀਆਂ ਨੂੰ ਵੀਜ਼ਾ ਜਾਰੀ ਕਰਨ ਦੇ ਮਾਮਲੇ ਵਿਚ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਲੋਕ ਸਭਾ ਸੰਸਦ ਮੈਂਬਰ ਕਾਰਤੀ ਚਿਦੰਬਰਮ ਤੋਂ ਅੱਜ ਲਗਾਤਾਰ ਦੂਜੇ ਦਿਨ ਪੁੱਛ ਪੜਤਾਲ ਕੀਤੀ। ਇਹ ਮਾਮਲਾ ਉਦੋਂ ਦਾ ਹੈ ਜਦੋਂ ਕਾਰਤੀ ਦੇ ਪਿਤਾ ਪੀ. ਚਿਦੰਬਰਮ ਕੇਂਦਰੀ ਗ੍ਰਹਿ ਮੰਤਰੀ ਸਨ।