ਅਹਿਮਦਾਬਾਦ: ਬੇਮੌਸਮੇ ਮੀਂਹ ਨੇ ਗੁਜਰਾਤ ਵਿੱਚ ਭਾਰੀ ਤਬਾਹੀ ਮਚਾਈ ਹੈ। ਘਰਾਂ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪੁੱਜਿਆ ਹੈ ਅਤੇ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਡਿੱਗਣ ਨਾਲ ਹੁਣ ਤੱਕ 27 ਲੋਕਾਂ ਦੀ ਮੌਤ ਹੋ ਗਈ ਹੈ। ਬਿਜਲੀ ਡਿੱਗਣ ਨਾਲ ਜਾਨਵਰਾਂ ਦੀ ਵੀ ਮੌਤ ਹੋ ਗਈ, ਜਦੋਂ ਕਿ ਮੀਂਹ ਅਤੇ ਗੜ੍ਹੇਮਾਰੀ ਕਾਰਨ ਘਰਾਂ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਕਿਹਾ ਕਿ ਸੂਬਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। -ਪੀਟੀਆਈ