ਸ੍ਰੀਨਗਰ, 25 ਮਈ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਹੋਏ ਮੁਕਾਬਲੇ ਵਿੱਚ ਤਿੰਨ ਪਾਕਿਸਤਾਨੀ ਦਹਿਸ਼ਤਗਰਦ ਅਤੇ ਜੰਮੂ-ਕਸ਼ਮੀਰ ਦਾ ਪੁਲੀਸ ਮੁਲਾਜ਼ਮ ਮਾਰਿਆ ਗਿਆ। ਕਸ਼ਮੀਰ ਜ਼ੋਨ ਦੇ ਪੁਲੀਸ ਇੰਸਪੈਕਟਰ ਜਨਰਲ ਵਿਜੈ ਕੁਮਾਰ ਨੇ ਟਵੀਟ ਕੀਤਾ, ‘ਤਿੰਨ ਪਾਕਿਸਤਾਨੀ ਅਤਿਵਾਦੀ ਮਾਰੇ ਗਏ। ਇਸ ਮੌਕੇ ਮੁਕਾਬਲੇ ਵਿੱਚ ਜੇਕੇਪੀ ਦਾ ਜਵਾਨ ਵੀ ਸ਼ਹਾਦਤ ਪ੍ਰਾਪਤ ਕਰ ਗਿਆ। ਹਥਿਆਰ ਅਤੇ ਗੋਲਾ ਬਾਰੂਦ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।’