ਅਦਾਲਜ (ਗੁਜਰਾਤ), 19 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ 5ਜੀ ਟੈਲੀਕਾਮ ਸੇਵਾ ਦੇਸ਼ ਵਿੱਚ ਸਿੱਖਿਆ ਪ੍ਰਣਾਲੀ ਨੂੰ ਅਗਲੇ ਪੱਧਰ ਤੱਕ ਲੈ ਜਾਵੇਗੀ। ਪ੍ਰਧਾਨ ਮੰਤਰੀ ਨੇ ਗਾਂਧੀਨਗਰ ਜ਼ਿਲ੍ਹੇ ਦੇ ਅਦਾਲਜ ਕਸਬੇ ਵਿੱਚ ਗੁਜਰਾਤ ਸਰਕਾਰ ਦੀ ‘ਮਿਸ਼ਨ ਸਕੂਲ ਆਫ ਐਕਸੀਲੈਂਸ’ ਪਹਿਲਕਦਮੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਦੇ ਗਿਆਨ ਨੂੰ ਬੁੱਧੀਜੀਵੀ ਹੋਣ ਦੀ ਨਿਸ਼ਾਨੀ ਮੰਨਿਆ ਜਾਂਦਾ ਹੈ, ਜਦੋਂ ਕਿ ਅੰਗਰੇਜ਼ੀ ਭਾਸ਼ਾ ਸੰਚਾਰ ਦਾ ਮਾਧਿਅਮ ਹੀ ਹੈ।