ਜੰਮੂ, 31 ਅਗਸਤ
ਬਾਰਾਮੂਲਾ ਦੇ ਆਜ਼ਾਦਜੰਗ ਵਿੱਚ ਸਲਾਮਤੀ ਦਸਤਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗ੍ਰਨੇਡ ਹਮਲੇ ਵਿੱਚ 6 ਆਮ ਨਾਗਰਿਕ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਸ਼ੱਕੀ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗ੍ਰਨੇਡ ਸੁੱਟਿਆ, ਪਰ ਉਨ੍ਹਾਂ ਦਾ ਨਿਸ਼ਾਨਾ ਖੁੰਝਣ ਕਰਕੇ 6 ਨਾਗਰਿਕ ਗ੍ਰਨੇਡ ਕਰਕੇ ਹੋਏ ਧਮਾਕੇ ਦੀ ਜੱਦ ਵਿੱਚ ਆ ਕੇ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀ ਜ਼ੇਰੇ ਇਲਾਜ ਹਨ।