ਸ੍ਰੀਨਗਰ/ਨਵੀਂ ਦਿੱਲੀ, 3 ਜੁਲਾਈ
ਜੰਮੂ ਕਸ਼ਮੀਰ ਵਿੱਚ ਅਤਿਵਾਦੀ ਜਥੇਬੰਦੀਆਂ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ’ਚੋਂ 64 ਫੀਸਦੀ ਤੋਂ ਵੱਧ ਇੱਕ ਸਾਲ ਦੇ ਅੰਦਰ ਹੀ ਸੁਰੱਖਿਆ ਬਲਾਂ ਹੱਥੋਂ ਮਾਰੇ ਜਾਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਖੁਫੀਆ ਤੰਤਰ ਦੀ ਮਦਦ ਨਾਲ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਅਤਿਵਾਦੀ ਵਿਰੋਧੀ ਕਾਰਵਾਈਆਂ ਵਧਾ ਦਿੱਤੀਆਂ ਹਨ। ਹਾਲਾਂਕਿ ਦੱਖਣੀ ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਹਿੰਸਾ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅਧਿਕਾਰੀਆਂ ਨੇ ਪਹਿਲੀ ਜਨਵਰੀ ਤੋਂ 31 ਮਈ ਤੱਕ ਮਾਰੇ ਗਏ ਅਤਿਵਾਦੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ 64.1 ਫੀਸਦ ਅਜਿਹੇ ਅਤਿਵਾਦੀ ਮਾਰੇ ਗਏ ਹਨ, ਜਿਨ੍ਹਾਂ ਨੂੰ ਕੱਟੜਪੰਥੀ ਸੰਗਠਨਾਂ ਨਾਲ ਜੁੜਿਆਂ ਸਾਲ ਵੀ ਨਹੀਂ ਹੋਇਆ ਸੀ। 26.6 ਫੀਸਦ ਅਤਿਵਾਦੀ ਹੀ 12 ਮਹੀਨਿਆਂ ਤੋਂ ਵੱਧ ਸਮਾਂ ਬਚੇ ਰਹਿ ਜਾਂਦੇ ਹਨ। -ਪੀਟੀਆਈ