ਨਵੀਂ ਦਿੱਲੀ, 10 ਅਕਤੂਬਰ
ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ’ਚ ਇੱਕ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਬੰਧਕਾਂ ਖ਼ਿਲਾਫ਼ ਦੋਸ਼ ਹੈ ਕਿ ਇਸ ਪ੍ਰੋਗਰਾਮ ਦੌਰਾਨ ਕੁਝ ਬੁਲਾਰਿਆਂ ਨੇ ਕਥਿਤ ਤੌਰ ’ਤੇ ਨਫਰਤੀ ਭਾਸ਼ਣ ਦਿੱਤੇ ਸਨ। ਪੁਲੀਸ ਕਮਿਸ਼ਨਰ (ਸ਼ਾਹਦਰਾ) ਆਰ ਸੱਤਿਆਸੁੰਦਰਮ ਨੇ ਕਿਹਾ, ‘ਪੁਲੀਸ ਤੋਂ ਇਜਾਜ਼ਤ ਨਾ ਲੈਣ ਕਾਰਨ ਆਈਪੀਸੀ ਦੀ ਧਾਰਾ 188 ਤਹਿਤ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।’ ਇਹ ਪ੍ਰੋਗਰਾਮ ਵਿਸ਼ਵ ਹਿੰਦੂ ਪ੍ਰੀਸ਼ਦ ਸਮੇਤ ਕਈ ਹਿੰਦੂ ਜਥੇਬੰਦੀਆਂ ਨੇ ਕਰਵਾਇਆ ਸੀ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬੁਲਾਰੇ ਵਿਨੋਦ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਐੱਫਆਈਆਰ ਸਬੰਧੀ ਕੋਈ ਸੂਚਨਾ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਲੰਘੇ ਐਤਵਾਰ ਇਹ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਕਿ ਉੱਤਰ-ਪੂਰਬੀ ਦਿੱਲੀ ’ਚ ਇਕ ਹਿੰਦੂ ਨੌਜਵਾਨ ਦੀ ਹੱਤਿਆ ਦੇ ਵਿਰੋਧ ’ਚ ਇੱਕ ਖਾਸ ਭਾਈਚਾਰੇ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਾ ਚਾਹੀਦਾ ਹੈ। -ਪੀਟੀਆਈ