ਬਲੀਆ(ਯੂਪੀ), 25 ਸਤੰਬਰ
ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਇਤਰਾਜ਼ਯੋਗ ਰੀਲ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਸਬੰਧ ਵਿਚ ਨਾਮਾਲੁਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਹ ਮਾਮਲਾ ਸਾਹਮਣੇ ਆਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ