ਨਵੀਂ ਦਿੱਲੀ: ਬਿਹਾਰ ਦੀ ਪੂਰਨੀਆ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੂੰ ਲਾਰੈਂਸ ਬਿਸ਼ਨੋਈ ਗਰੋਹ ਦੇ ਇੱਕ ਮੈਂਬਰ ਤੋਂ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਕੋਲ ਯਾਦਵ ਦੇ ਨਿੱਜੀ ਸਹਾਇਕ ਮੁਹੰਮਦ ਸਾਦਿਕ ਆਲਮ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਦੋ ਸੁਨੇਹੇ ਆਏ ਜਿਨ੍ਹਾਂ ’ਚ ਭੇਜਣ ਵਾਲੇ ਨੇ ਖੁਦ ਨੂੰ ਬਿਸ਼ਨੋਈ ਗੈਂਗ ਦਾ ਮੈਂਬਰ ਦਸਦਿਆਂ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। -ਪੀਟੀਆਈ