ਰਾਏਪੁਰ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਅੱਜ ਬਾਰੂਦੀ ਸੁਰੰਗ ਫਟਣ ਕਾਰਨ ਸੀਆਰਪੀਐੱਫ ਦਾ ਡਿਪਟੀ ਕਮਾਂਡੈਂਟ ਵਿਕਾਸ ਕੁਮਾਰ ਸ਼ਹੀਦ ਹੋ ਗਿਆ। ਉਹ ਕੋਬਰਾ ਦੀ 208ਵੀਂ ਬਟਾਲੀਅਨ ਨਾਲ ਸਬੰਧਤ ਸੀ। ਉਸ ਨੂੰ ਤੁਰੰਤ ਰਾਏਪੁਰ ਦੇ ਨਿੱਜੀ ਹਸਪਤਾਲ ਦਾਖਲ ਕਰਾਇਆ ਜਿੱਥੇ ਉਸ ਦੀ ਮੌਤ ਹੋ ਗਈ। ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਰੂਦੀ ਸੁਰੰਗ ਫਟਣ ਕਾਰਨ ਸ਼ਹੀਦ ਹੋਏ ਸੀਆਰਪੀਐੱਫ ਦੇ ਅਫਸਰ ਦੇ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ