ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 8 ਜੂਨ
ਐੱਨਡੀਟੀਵੀ ਦੀ ਰਿਪੋਰਟ ਮੁਤਾਬਕ ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮਾਤਾ ਵੈਸ਼ਨੋ ਦੇਵੀ ਅਸਥਾਨ ਨੇੜੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਇਕ ਇਮਾਰਤ ਵਿੱਚੋਂ ਉੱਚੀਆਂ ਲਪਟਾਂ ਦੂਰ ਤੱਕ ਨਜ਼ਰ ਆਈਆਂ। ਇਹ ਜਾਣਕਾਰੀ ਮਿਲੀ ਹੈ ਕਿ ਅੱਗ ਕੈਸ਼ ਕਾਊਂਟਰ ਨੇੜੇ ਲੱਗੀ। ਮੰਦਰ ਦੇ ਅਧਿਕਾਰੀਆਂ ਅਨੁਸਾਰ ਅੱਗ ਸ਼ਾਰਟ ਸਰਕਟ ਨਾਲ ਲੱਗੀ ਦੱਸੀ ਜਾ ਰਹੀ ਹੈ। ਅੱਗ ਬੁਝਾਉਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਅੱਗ ਲੱਗਣ ਕਾਰਨ ਦੋ ਜਣੇ ਝੁਲਸ ਗਏ। ਇਸ ਮੌਕੇ ਫਾਇਰ ਬ੍ਰਿਗੇਡ ਕਰਮੀਆਂ ਤੇ ਸਥਾਨਕ ਲੋਕਾਂ ਨੇ ਅੱਗ ਬੁਝਾਉਣ ਲਈ ਪੂਰਾ ਵਾਹ ਲਾਇਆ ਪਰ ਅੱਗ ਤੇਜ਼ੀ ਨਾਲ ਫੈਲ ਗਈ ਤੇ ਇਕ ਪਾਸਾ ਸੜ ਕੇ ਸੁਆਹ ਹੋ ਗਿਆ।