ਗੁਹਾਟੀ, 7 ਮਈ
ਗੁਹਾਟੀ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਜੇ ਅਸਾਮ ਵਿੱਚ ਵਿਦੇਸ਼ੀ ਟ੍ਰਿਬਿਊਨਲ ਵੱਲੋਂ ਕਿਸੇ ਵਿਅਕਤੀ ਨੂੰ ਭਾਰਤੀ ਨਾਗਰਿਕ ਐਲਾਨ ਦਿੱਤਾ ਜਾਂਦਾ ਹੈ ਤਾਂ ਉਸ ਉੱਤੇ ਟ੍ਰਿਬਿਊਨਲ ਵਿੱਚ ਦੂਜੀ ਵਾਰ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਅਤੇ ਨਾ ਹੀ ਉਸ ਨੂੰ ਵਿਦੇਸ਼ੀ ਐਲਾਨਿਆ ਜਾ ਸਕਦਾ ਹੈ। ਜਸਟਿਸ ਐੱਨ. ਕੋਟਿਸਵਰ ਸਿੰਘ ਅਤੇ ਜਸਟਿਸ ਮਾਲਾਸ੍ਰੀ ਨੰਦੀ ਦੇ ਡਵੀਜ਼ਨ ਬੈਂਚ ਨੇ ਹਾਲ ਹੀ ਵਿੱਚ 12 ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ।