ਨਵੀਂ ਦਿੱਲੀ: ਭਾਰਤੀ ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਸਦ ਦਾ ਵਿਸ਼ੇਸ਼ ਸਾਂਝਾ ਸੈਸ਼ਨ ਬੁਲਾਇਆ ਜਾ ਸਕਦਾ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਮੀਟਿੰਗ ਸੰਵਿਧਾਨ ਸਭਾ ਦੇ ਕੇਂਦਰੀ ਹਾਲ ਵਿੱਚ ਹੋ ਸਕਦੀ ਹੈ, ਜਿੱਥੇ 26 ਨਵੰਬਰ, 1949 ਨੂੰ ਸੰਵਿਧਾਨ ਅਪਣਾਇਆ ਗਿਆ ਸੀ ਅਤੇ ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਇਸ ਤੋਂ ਪਹਿਲਾ ਹਰ ਸਾਲ 26 ਨਵੰਬਰ ਨੂੰ ਕੌਮੀ ਕਾਨੂੰਨ ਦਿਵਸ ਵਜੋਂ ਮਨਾਇਆ ਜਾਂਦਾ ਸੀ। ਸਾਲ 2015 ਵਿੱਚ ਭੀਮ ਰਾਓ ਅੰਬੇਡਕਰ ਦੀ 125ਵੀਂ ਜੈਅੰਤੀ ਮੌਕੇ ਸਰਕਾਰ ਨੇ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। -ਪੀਟੀਆਈ