ਕੋਲਕਾਤਾ, 9 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਕਿ ਉਹ ਕੋਵਿਡ-19 ਮਹਾਮਾਰੀ ਨਾਲ ਲੜਨ ਲਈ ਵਰਤੇ ਜਾਣ ਵਾਲੇ ਉਪਕਰਣਾਂ ਅਤੇ ਦਵਾਈਆਂ ਨੂੰ ਸਾਰੇ ਟੈਕਸਾਂ ਅਤੇ ਕਸਟਮ ਡਿਊਟੀਜ਼ ਤੋਂ ਛੋਟ ਦੇਣ। ਬੈਨਰਜੀ ਨੇ ਸ੍ਰੀ ਮੋਦੀ ਨੂੰ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਉਪਕਰਣਾਂ, ਦਵਾਈਆਂ ਅਤੇ ਆਕਸੀਜਨ ਦੀ ਸਪਲਾਈ ਵਧਾਉਣ ਦੀ ਮੰਗ ਕੀਤੀ।