ਸ਼ਿਮਲਾ, 12 ਦਸੰਬਰ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਨੇ ਕਿਹਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਜਾਤੀ ਆਧਾਰਤ ਰਾਖਵਾਂਕਰਨ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਅੱਜ ਸਵੇਰੇ ਸ਼ਾਂਤਾ ਕੁਮਾਰ ਨੇ ਫੇਸਬੁੱਕ ‘ਤੇ ਆਪਣੀ ਪੋਸਟ ‘ਚ ਕਿਹਾ ਕਿ ਜਾਤੀ ਆਧਾਰਤ ਰਿਜ਼ਰਵੇਸ਼ਨ ਸਿਸਟਮ ਨੂੰ ਖਤਮ ਕਰਨ ਅਤੇ ਪਰਿਵਾਰਕ ਆਮਦਨ ਦੇ ਆਧਾਰ ‘ਤੇ ਰਿਜ਼ਰਵੇਸ਼ਨ ਦੇਣ ਦਾ ਸਮਾਂ ਆ ਗਿਆ ਹੈ।