ਨਵੀਂ ਦਿੱਲੀ, 1 ਅਪਰੈਲ
ਸੁਪਰਸਟਾਰ ਰਜਨੀਕਾਂਤ ਨੂੰ ਵੱਕਾਰੀ ਦਾਦਾ ਸਾਹੇਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀਰਵਾਰ ਨੂੰ ਐਲਾਨ ਕੀਤਾ। ਦਿਲਚਸਪ ਗੱਲ ਹੈ ਕਿ ਤਾਮਿਲਨਾਡੂ ਵਿਚ 6 ਅਪਰੈਲ ਨੂੰ ਵਿਧਾਨ ਸਭਾ ਚੋਣਾਂ ਹੋਣੀਆ ਹਨ ਤੇ ਉਸ ਤੋਂ ਐਨ ਪਹਿਲਾਂ ਰਜਨੀਕਾਂਤ ਨੂੰ ਦਾਦਾ ਸਾਹੇਬ ਫਾਲਕੇ ਐਵਾਰਡ ਦਾ ਐਲਾਨ ਕੀਤਾ ਜਾਂਦਾ ਹੈ। 70 ਸਾਲਾ ਇਸ ਅਦਾਕਾਰ ਦੇ ਤਾਮਿਲ ਨਾਡੂ ਵਿੱਚ ਵੱਡੀ ਗਿਣਤੀ ਵਿੱਚ ਪ੍ਰੰਸ਼ਸਕ ਹਨ। ਇਹ ਐਵਾਰਡ 3 ਮਈ ਦਿੱਤਾ ਜਾਵੇਗਾ।