ਮੁੰਬਈ, 18 ਮਈ ਕਰੋਨਾ ਵਾਇਰਸ ਦਾ ਇਲਾਜ ਕਰਵਾ ਰਹੇ ਅਦਾਕਾਰ ਰਣਧੀਰ ਕਪੂਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਕਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ 28 ਅਪਰੈਲ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਦੱਸਣਾ ਬਣਦਾ ਹੈ ਕਿ ਉਹ ਰਾਜ ਕਪੂਰ ਦਾ ਸਭ ਤੋਂ ਵੱਡਾ ਲੜਕਾ ਹੈ। -ਪੀਟੀਆਈ