ਨੈਰੋਬੀ, 21 ਨਵੰਬਰ
ਕੀਨੀਆ ਨੇ ਅਡਾਨੀ ਗਰੁੱਪ ਨਾਲ ਕਰੋੜਾਂ ਡਾਲਰ ਦੇ ਹਵਾਈ ਅੱਡੇ ਦੇ ਵਿਸਥਾਰ ਅਤੇ ਊਰਜਾ ਸੌਦੇ ਰੱਦ ਕਰ ਦਿੱਤੇ ਹਨ। ਇਹ ਐਲਾਨ ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਅੱਜ ਕਰਦਿਆਂ ਕਿਹਾ ਕਿ ਗੌਤਮ ਅਡਾਨੀ ਖ਼ਿਲਾਫ਼ ਅਮਰੀਕਾ ਵੱਲੋਂ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ ਲਾਏ ਜਾਣ ਮਗਰੋਂ ਅਡਾਨੀ ਗਰੁੱਪ ਨਾਲ ਇਨ੍ਹਾਂ ਸੌਦਿਆਂ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਰਾਸ਼ਟਰਪਤੀ ਨੇ ਕੌਮ ਦੇ ਨਾਮ ਸੰਬੋਧਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਜਾਂਚ ਏਜੰਸੀਆਂ ਅਤੇ ਭਾਈਵਾਲ ਮੁਲਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਨੈਰੋਬੀ ਦੇ ਮੁੱਖ ਹਵਾਈ ਅੱਡੇ ਦਾ ਨਵੀਨੀਕਰਨ ਕੀਤਾ ਜਾਣਾ ਹੈ ਅਤੇ ਹਵਾਈ ਪੱਟੀ ਤੇ ਟਰਮੀਨਲ ਦੀ ਉਸਾਰੀ ਹੋਣੀ ਹੈ। -ਏਪੀ