ਨਵੀਂ ਦਿੱਲੀ, 8 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਜਪਾ ਆਗੂਆਂ ਅਤੇ ਦੇਸ਼ਵਾਸੀਆਂ ਲਾਈ ‘ਜਿਉਂਦੀ ਪ੍ਰੇਰਣਾ’ ਹਨ। ਹਿੰਦੀ ਵਿੱਚ ਕੀਤੇ ਟਵੀਟ ਵਿੱਚ ਮੋਦੀ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਵਿੱਚ ਗ੍ਰਹਿ ਮੰਤਰੀ ਰਹੇ ਅਡਵਾਨੀ ਨੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਉਹ ਪਾਰਟੀ ਨੂੰ ਲੋਕਾਂ ਤਕ ਲੈ ਕੇ ਗਏ। ਉਨ੍ਹਾਂ ਕਿਹਾ ਕਿ ਉਹ ਕਰੋੜਾਂ ਭਾਜਪਾ ਵਰਕਰਾਂ ਅਤੇ ਦੇਸ਼ਵਾਸੀਆਂ ਲਈ ‘ਜਿਉਂਦੀ ਪ੍ਰੇਰਣਾ’ ਹਨ। ਉਨ੍ਹਾਂ ਸ੍ਰੀ ਅਡਵਾਨੀ ਦੀ ਲੰਮੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਹੋਰਨਾਂ ਉੱਚ ਭਾਜਪਾ ਆਗੂਆਂ ਜਿਨ੍ਹਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਸਨ ਨਾਲ ਉਨ੍ਹਾਂ ਨੂੰ ਨਿਜੀ ਤੌਰ ’ਤੇ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਵੀ ਗਏ। -ਪੀਟੀਆਈ