ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਏਮਸ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (96) ਦੀ ਸਿਹਤ ਵਿਗੜਨ ’ਤੇ ਬੁੱਧਵਾਰ ਰਾਤ ਕਰੀਬ 10:30 ਵਜੇ ਉਨ੍ਹਾਂ ਨੂੰ ਏਮਜ਼ ਦੇ ਨਿੱਜੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਸੀ। -ਪੀਟੀਆਈ