ਨਵੀਂ ਦਿੱਲੀ, 30 ਅਪਰੈਲ
ਦੇਸ਼ ਵਿਚ ਕਰੋਨਵਾਇਰਸ ਦੇ ਵਧ ਰਹੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪਰਿਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਫ਼ੈਲਣ ਤੋਂ ਬਾਅਦ ਕੇਂਦਰੀ ਮੰਤਰੀਆਂ ਮੰਡਲ ਦੀ ਇਹ ਪਹਿਲੀ ਬੈਠਕ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਸਦੀਆਂ ਵਿੱਚ ਇਕ ਵਾਰ ਦੀ ਤ੍ਰਾਸਦੀ ਹੈ। ਉਨ੍ਹਾਂ ਇਸ ਨੂੰ ਦੁਨੀਆ ਲਈ ਵੱਡੀ ਚੁਣੌਤੀ ਕਰਾਰ ਦਿੱਤਾ। ਸ੍ਰੀ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਕਿਹਾ ਕਿ ਉਹ ਆਪਣੇ ਖੇਤਰ ਦੇ ਲੋਕਾਂ ਦੇ ਸੰਪਰਕ ਵਿੱਚ ਰਹਿਣ, ਉਨ੍ਹਾਂ ਦੀ ਸਹਾਇਤਾ ਕਰਨ ਤੇ ਫੀਡਬੈਕ ਲੈਣ। ਉਨ੍ਹਾਂ ਕਿਹਾ ਸਥਾਨਕ ਮਸਲਿਆਂ ਨੂੰ ਪਛਾਣ ਕੇ ਉਨ੍ਹਾਂ ਦਾ ਤੁਰੰਤ ਹਲ ਕੱਢਣ।