ਟੋਰਾਂਟੋ, 26 ਸਤੰਬਰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਟੜਪੰਥੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਓਟਵਾ ਅਤੇ ਟੋਰਾਂਟੋ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ। ਡਾਊਨਟਾਊਨ ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ। ਟੋਰਾਂਟੋ ਅਤੇ ਓਟਵਾ ਵਿੱਚ ਵੀ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਕੈਨੇਡੀਅਨ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।