ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 9 ਮਾਰਚ
ਭਾਰਤ-ਚੀਨ ਦੇ ਫੌਜੀ ਕਮਾਂਡਰਾਂ ਵਿਚਾਲੇ ਗੱਲਬਾਤ ਤੋਂ ਦੋ ਦਿਨ ਪਹਿਲਾਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਨਵੀਂ ਦਿੱਲੀ ਨੇ ਪੇਈਚਿੰਗ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਜ਼ਰੂਰੀ ਹੈ। ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ ਵਿਖੇ ਉਨ੍ਹਾਂ ਕਿਹਾ ਕਿ ਭਾਰਤ-ਚੀਨ ਸਬੰਧਾਂ ਦੀ ਬੁੁਨਿਆਦ ਆਪਸੀ ਸਤਿਕਾਰ, ਆਪਸੀ ਸੰਵੇਦਨਸ਼ੀਲਤਾ ਅਤੇ ਆਪਸੀ ਹਿੱਤ ਹਨ। ‘