ਨਵੀਂ ਦਿੱਲੀ, 17 ਸਤੰਬਰ
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮਾਰਚ ਕੱਢਣ ਦੇ ਮੱਦੇਨਜ਼ਰ, ਦਿੱਲੀ ਟ੍ਰੈਫਿਕ ਪੁਲੀਸ ਨੇ ਅੱਜ ਲੋਕਾਂ ਨੂੰ ਬੰਦ ਰਸਤਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੇਸ਼ਾਨੀ ਤੋਂ ਬਚਣ ਦਾ ਸੁਝਾਅ ਦਿੱਤਾ। ਰੂਟ ਤਬਦੀਲੀ ਬਾਰੇ ਦਿੱਲੀ ਟ੍ਰੈਫਿਕ ਪੁਲੀਸ ਨੇ ਟਵਿੱਟਰ ‘ਤੇ ਲੋਕਾਂ ਨੂੰ ਸੂਚਿਤ ਕੀਤਾ ਕਿ ਝਾਰੋੜਾ ਕਲਾਂ ਬਾਰਡਰ ’ਤੇ ਰਸਤੇ ਬੰਦ ਹਨ ਅਤੇ ਅੰਦੋਲਨ ਦੇ ਮੱਦੇਨਜ਼ਰ ਯਾਤਰੀਆਂ ਨੂੰ ਇਨ੍ਹਾਂ ਮਾਰਗਾਂ ‘ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਕਾਲੀਆਂ ਦੇ ਪ੍ਰਦਰਸ਼ਨ ਕਾਰਨ ਦਿੱਲੀ ਵਿੱਚ ਥਾਂ ਥਾਂ ਜਾਮ ਲੱਗ ਗਏ ਹਨ। ਦਿੱਲੀ-ਗੁਰੂਗ੍ਰਾਮ ਬਾਰਡਰ ’ਤੇ ਤਾਂ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।