ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 8 ਮਾਰਚ
ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਚੋਣ ਲਈ ਵੋਟਾਂ ਦੀ ਗਿਣਤੀ ਤੋਂ ਦੋ ਦਿਨ ਪਹਿਲਾਂ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਯੋਗੀ ਸਰਕਾਰ ’ਤੇ ਈਵੀਐਮ ‘ਚੋਰੀ’ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਾਰਾਣਸੀ ਵਿੱਚ ਈਵੀਐਮ ਨਾਲ ਭਰਿਆ ਇਕ ਟਰੱਕ ਫੜਿਆ ਗਿਆ ਹੈ। ਅਖਿਲੇਸ਼ ਯਾਦਵ ਨੇ ਭਾਜਪ ’ਤੇ ਵੋਟਾਂ ਚੋਰੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਐਗਜ਼ਿਟ ਪੋਲ ਇਹ ਧਾਰਨਾ ਬਣਾਉਣ ਲਈ ਹੈ ਕਿ ਭਾਜਪਾ ਉੱਤਰ ਪ੍ਰਦੇਸ਼ ਵਿੱਚ ਚੋਣਾਂ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰੀ ਹੇਠਲੇ ਮੁਲਾਜ਼ਮਾਂ ਨੂੰ ਨਿਰਦੇਸ਼ ਦੇ ਰਹੇ ਹਨ ਕਿ ਜਿਥੇ ਵੀ ਭਾਜਪਾ ਹਾਰ ਰਹੀ ਹੈ, ਉਥੇ ਵੋਟਾਂ ਦੀ ਗਿਣਤੀ ਦਾ ਕੰਮ ਹੌਲੀ ਕਰ ਦਿੱਤਾ ਜਾਵੇ।