ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 27 ਫਰਵਰੀ
ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਉਨ੍ਹਾਂ ਨੂੰ ਮਾਰਚ ਮਹੀਨੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਫਰਵਰੀ ਵਿਚ ਜਿਸ ਢੰਗ ਨਾਲ ਕੇਸ ਵਧੇ ਹਨ ਉਸ ਦੇ ਮੱਦੇਨਜ਼ਰ ਸਾਵਧਾਨੀ ਅਤੇ ਸਖਤ ਨਿਗਰਾਨੀ ਰੱਖਣ ਦੀ ਲੋੜ ਹੈ।