ਨਵੀਂ ਦਿੱਲੀ, 8 ਜੂਨ
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਜੂਨੀਅਰ ਡਾਕਟਰਜ਼ ਨੈਟਵਰਕ ਨੇ ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਐੱਨਈਈਟੀ) 2024 ਵਿੱਚ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ ਹੈ। ਕੌਮੀ ਪ੍ਰੀਖਿਆ ਏਜੰਸੀ ਦੇ ਚੇਅਰਮੈਨ ਪ੍ਰਦੀਪ ਕੁਮਾਰ ਜੋਸ਼ੀ ਨੂੰ ਲਿਖੇ ਪੱਤਰ ਵਿੱਚ ਡਾਕਟਰਾਂ ਦੀ ਸੰਸਥਾ ਨੇ ਸਾਰੇ ਵਿਦਿਆਰਥੀਆਂ ਲਈ ਨਿਰਪੱਖ ਅਤੇ ਪਾਰਦਰਸ਼ੀ ਮੁਲਾਂਕਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੜ ਪ੍ਰੀਖਿਆ ਲੈਣ ਦੀ ਬੇਨਤੀ ਵੀ ਕੀਤੀ।
ਮੁੰਬਈ: ਮਹਾਰਾਸ਼ਟਰ ਸਰਕਾਰ ਨੇ ਪਿਛਲੇ ਮਹੀਨੇ ਹੋਈ ਨੀਟ ਪ੍ਰੀਖਿਆ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਇਸ ਦੇ ਨਤੀਜਿਆਂ ਨਾਲ ਸੂਬੇ ਦੇ ਵਿਦਿਆਰਥੀਆਂ ਨਾਲ ਬੇਇਨਸਾਫੀ ਹੋਈ ਹੈ। 5 ਮਈ ਨੂੰ 571 ਸ਼ਹਿਰਾਂ ਦੇ 4,750 ਕੇਂਦਰਾਂ ‘ਤੇ ਕਰਵਾਈ ਗਈ ਨੀਟ-ਯੂਜੀ ਦੀ ਨੂੰ ਮੁੜ ਲੈਣ ਲਈ ਮੰਗ ਜ਼ੋਰ ਫੜ੍ਹ ਰਹੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਤੋਂ ਇਨਕਾਰ ਕੀਤਾ ਹੈ।