ਜੰਮੂ, 7 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ‘ਚ ਮੀਂਹ ਕਾਰਨ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ। ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ ‘ਤੇ ਯਾਤਰਾ ਰੋਕੀ ਗਈ ਹੈ। ਅੱਜ ਸਵੇਰੇ ਕਿਸੇ ਵੀ ਸ਼ਰਧਾਲੂ ਨੂੰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਕਈ ਸ਼ਰਧਾਲੂਆਂ ਦੀ ਉਚਾਈ ਕਾਰਨ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੌਕੇ ’ਤੇ ਡਾਕਟਰੀ ਸਹਾਇਤਾ ਤੇ ਆਕਸੀਜਨ ਦਿੱਤੀ ਗਈ।